View Details << Back    

ਵੱਡੀ ਖਬਰ : ਸਿੱਧੂ ਮੂਸੇਵਾਲਾ ਕਤਲਕਾਂਡ 'ਚ ਮੂਸਾ ਪਿੰਡ ਦੇ 2 ਗੁਆਂਢੀਆਂ ਸਣੇ 5 ਲੋਕ ਨਾਮਜ਼ਦ

  
  
Share
  ਚੰਡੀਗੜ੍ਹ, : ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਪੰਜ ਲੋਕਾਂ ਨੂੰ ਪੁਲਿਸ ਨੇ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿਚੋਂ 2 ਗੁਆਂਢੀ ਦੱਸੇ ਜਾ ਰਹੇ ਹਨ। ਇਨ੍ਹਾਂ ਦੇ ਨਾਂ ਜੀਵਨਜੋਤ, ਕੰਵਰਪਾਲ, ਅਵਤਾਰ, ਜਗਤਾਰ ਅਤੇ ਜੋਤੀ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਸੰਗੀਤ ਜਗਤ ਨਾਲ ਜੁੜੇ 2 ਵਿਅਕਤੀਆਂ ਨੂੰ ਵੀ ਨਾਮਜ਼ਦ ਕੀਤਾ ਸੀ। ਹੁਣ ਤੱਕ 31 ਲੋਕਾਂ ਨੂੰ ਨਾਮਜ਼ਦ ਕਰ ਚੁੱਕੀ ਹੈ ਅਤੇ 22 ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਾ ਹੈ। ਪੁਲਿਸ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।
  LATEST UPDATES