View Details << Back    

Mukhyamantri Tirth Yatra : ਗੁਰਪੁਰਬ 'ਤੇ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ 'ਮੁੱਖ ਮੰਤਰੀ ਤੀਰਥ ਯਾਤਰਾ' ਦੀ ਪਹਿਲੀ ਰੇਲਗੱਡੀ;

  
  
Share
  ਅੰਮਿ੍ਤਸਰ: ਪੰਜਾਬ ਸਰਕਾਰ (Punjab Govt) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪਹਿਲੀ ਰੇਲਗੱਡੀ ਅੰਮ੍ਰਿਤਸਰ ਸਟੇਸ਼ਨ ਤੋਂ ਰਵਾਨਾ ਕੀਤੀ ਗਈ। ਯਾਤਰਾ ਆਰੰਭ ਕਰਨ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਕੁਲਦੀਪ ਸਿੰਘ ਧਾਲੀਵਾਲ ਉਚੇਚੇ ਤੌਰ ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮੰਤਵ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਸਰਕਾਰ ਵਲੋਂ ਯਾਤਰਾ ਕਰਵਾਉਣ ਲਈ ਦੋ ਤਰ੍ਹਾਂ ਦੇ ਸਾਧਨ ਰੱਖੇ ਗਏ ਹਨ। ਲੰਮੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਯਾਤਰਾ ਦੌਰਾਨ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰੇਲਾਂ ਅਤੇ ਬੱਸਾਂ ਰਵਾਨਾ ਹੋਣਗੀਆਂ। ਰਵਾਨਾ ਹੋਈ ਇਸ ਯਾਤਰਾ ਦੌਰਾਨ ਸੰਗਤਾਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੀਆਂ।
  LATEST UPDATES