View Details << Back    

ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 'ਚ 28 ਫਰਵਰੀ ਤੱਕ ਵਾਧਾ

  
  
Share
  ਨਵੀਂ ਦਿੱਲੀ : ਐਕਸਾਈਜ਼ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰੈਗੂਲਰ ਜ਼ਮਾਨਤ ਮਾਮਲੇ ’ਚ ਰਾਉਜ ਐਵੇਨਿਊ ਅਦਾਲਤ ’ਚ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਪਹਿਲਾਂ ਫ਼ੈਸਲਾ ਕਰੇਗੀ ਕਿ ਕੀ ਕਿਊਰੇਟਿਵ ਪਟੀਸ਼ਨ ਸੁਪਰੀਮ ਕੋਰਟ ’ਚ ਪੈਂਡਿੰਗ ਰਹਿਣ ਕਾਰਨ ਹੇਠਲੀ ਅਦਾਲਤ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਸਕਦੀ ਹੈ। ਅਦਾਲਤ ਇਸ ’ਤੇ 21 ਫਰਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਅਦਾਲਤ ਨੇ ਸਿਸੋਦੀਆ ਦੀ ਨਿਆਇਕ ਹਿਰਾਸਤ 28 ਫਰਵਰੀ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਸਿਸੋਦੀਆ ਵੀ ਅਦਾਲਤ ’ਚ ਪੇਸ਼ ਹੋਏ। ਸੁਣਵਾਈ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ’ਚ ਜਦੋਂ ਤੱਕ ਕਿਊਰੇਟਿਵ ਪਟੀਸ਼ਨ ਪੈਂਡਿੰਗ ਹੈ, ਉਦੋਂ ਤੱਕ ਇਸ ਅਦਾਲਤ ਨੂੰ ਰੈਗੂਲਰ ਜ਼ਮਾਨਤ ’ਤੇ ਸੁਣਵਾਈ ਨਹੀਂ ਕਰਨੀ ਚਾਹੀਦੀ।
  LATEST UPDATES