View Details << Back    

ਪਟੀਸ਼ਨਕਰਤਾ ਨੂੰ ਸੁਪਰੀਮ ਕੋਰਟ ਨੇ ਲਾਇਆ ਭਾਰੀ ਜੁਰਮਾਨਾ, ਅਦਾਲਤ ਦਾ ਸਮਾਂ ਬਰਬਾਦ ਕਰਨ ਤੇ ਗੁੰਮਰਾਹਕੁਨ ਪਟੀਸ਼ਨ ਦਾਇਰ ਕਰਨ ’ਤੇ ਕੀਤੀ ਕਾਰਵਾਈ

  
  
Share
  ਸੁਪਰੀਮ ਕੋਰਟ ਨੇ ਅਦਾਲਤ ਦਾ ਸਮਾਂ ਬਰਬਾਦ ਕਰਨ ਤੇ ਗੁੰਮਰਾਹਕੁਨ ਪਟੀਸ਼ਨ ਦਾਇਰ ਕਰਨ ’ਤੇ ਇਕ ਪਟੀਸ਼ਨਕਰਤਾ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪਟੀਸ਼ਨਕਰਤਾ ’ਤੇ 25,000 ਰੁਪਏ ਦਾ ਜੁਰਮਾਨਾ ਲਗਾ ਕੇ ਉਸ ਦੀ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਸੀ ਕਿ ਸਿਆਸੀ ਪਾਰਟੀਆਂ ਚੋਣਾਂ ਦੌਰਾਨ ਚੋਣ ਨਿਸ਼ਾਨਾਂ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀਆਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਤੋਂ ਰੋਕਿਆ ਜਾਣਾ ਚਾਹੀਦਾ ਹੈ। ਇਹ ਵੀ ਦਾਅਵਾ ਕੀਤਾ ਗਿਆ ਕਿ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਰਿਟਰਨਿੰਗ ਅਫਸਰ ਵੱਲੋਂ ਅਲਾਟ ਕੀਤੇ ਜਾਣੇ ਚਾਹੀਦੇ ਹਨ। ਅਦਾਲਤ ਨੇ ਇਸ ਪਟੀਸ਼ਨ ’ਤੇ ਸਖ਼ਤੀ ਦਿਖਾਉਂਦਿਆਂ ਪਟੀਸ਼ਨਕਰਤਾ ’ਤੇ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜ਼ਿਕਰਯੋਗ ਹੈ ਕਿ ਪਟੀਸ਼ਨਕਰਤਾ ਨੇ ਧਾਰਮਿਕ ਨਾਵਾਂ ਤੇ ਚਿੰਨ੍ਹਾਂ ਦੀ ਵਰਤੋਂ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਇਤਰਾਜ਼ ਉਠਾਏ ਸਨ।
  LATEST UPDATES