View Details << Back    

PM Modi Road Show: ਕੋਇੰਬਟੂਰ 'ਚ PM ਮੋਦੀ ਕਰ ਸਕਣਗੇ ਰੋਡ ਸ਼ੋਅ, ਮਦਰਾਸ ਹਾਈਕੋਰਟ ਨੇ ਪੁਲਿਸ ਨੂੰ ਦਿੱਤਾ ਇਹ ਨਿਰਦੇਸ਼

  
  
Share
  ਚੇਨਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ 18 ਮਾਰਚ ਨੂੰ ਤਾਮਿਲਨਾਡੂ ਦੇ ਕੋਇੰਬਟੂਰ 'ਚ ਰੋਡ ਸ਼ੋਅ ਕਰ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਮਦਰਾਸ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕੋਇੰਬਟੂਰ ਪੁਲਿਸ ਨੂੰ ਪੀਐੱਮ ਮੋਦੀ ਦੇ ਰੋਡ ਸ਼ੋਅ ਦੀ ਇਜਾਜ਼ਤ ਦੇਣ ਦਾ ਨਿਰਦੇਸ਼ ਦਿੱਤਾ ਸੀ। ਜਸਟਿਸ ਐੱਨ ਆਨੰਦ ਵੈਂਕਟੇਸ਼ ਨੇ ਸ਼ਰਤੀਆ ਇਜਾਜ਼ਤ ਦੇਣ ਲਈ ਕਿਹਾ। ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਜਸਟਿਸ ਵੈਂਕਟੇਸ਼ ਨੇ ਪੁਲਿਸ ਨੂੰ ਨਿਰਦੇਸ਼ ਦਿੱਤਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਸ਼ਹਿਰ ਦੇ ਦੌਰੇ ਦੌਰਾਨ ਚਾਰ ਕਿਲੋਮੀਟਰ ਲੰਬੇ ਰੋਡ ਸ਼ੋਅ ਦੀ ਸ਼ਰਤ ਨਾਲ ਇਜਾਜ਼ਤ ਦਿੱਤੀ ਜਾਵੇ।
  LATEST UPDATES