View Details << Back    

ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਮਲੇ ਕੀਤੇ: ਰਿਪੋਰਟ

  
  
Share
  ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅਤਿਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਾਜ਼ਾ ਹਵਾਈ ਹਮਲੇ ਕੀਤੇ, ਜਿਸ ਨਾਲ ਦੋਵਾਂ ਧਿਰਾਂ ਵਿਚਕਾਰ ਹੋਈ ਨਾਜ਼ੁਕ ਜੰਗਬੰਦੀ ਦੇ ਦੌਰਾਨ ਹੋਣ ਵਾਲੀ ਗੱਲਬਾਤ ’ਤੇ ਸ਼ੰਕਾ ਪੈਦਾ ਹੋ ਗਿਆ ਹੈ। ਡਾਨ ਨੇ ਸ਼ਨਿਚਰਵਾਰ ਨੂੰ ਰਿਪੋਰਟ ਦਿੱਤੀ ਕਿ ਇਹ ਹਮਲੇ ਉੱਤਰੀ ਵਜ਼ੀਰਿਸਤਾਨ ਵਿੱਚ ਅਤਿਵਾਦੀਆਂ ਵੱਲੋਂ ਫੌਜੀ ਟਿਕਾਣੇ ’ਤੇ ਹਮਲੇ ਤੋਂ ਬਾਅਦ ਕੀਤੇ ਗਏ। ਇਹ ਸਭ ਇਸਲਾਮਾਬਾਦ ਅਤੇ ਕਾਬੁਲ ਵੱਲੋਂ ਆਪਣੀ ਦੋ-ਦਿਨ ਦੀ ਜੰਗਬੰਦੀ ਨੂੰ ਵਧਾਉਣ ਦੇ ਕੁਝ ਘੰਟਿਆਂ ਬਾਅਦ ਵਾਪਰਿਆ ਹੈ। ਹਾਲਾਂਕਿ ਇਸ ਸਬੰਧੀ ਪਾਕਿਸਤਾਨ ਦੀ ਫੌਜ ਵੱਲੋਂ ਕੋਈ ਬਿਆਨ ਨਹੀਂ ਆਇਆ, ਪਰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਹਾਫਿਜ਼ ਗੁਲ ਬਹਾਦਰ ਸਮੂਹ ਨੇ ਮੀਰ ਅਲੀ ਦੇ ਖੱਡੀ ਕਿਲ੍ਹੇ ’ਤੇ ਸ਼ੁੱਕਰਵਾਰ ਸਵੇਰ ਦੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
  LATEST UPDATES