View Details << Back    

ਵਾਂਗਚੁਕ ਕੇਸ: ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ

  
  
Share
  ਸੁਪਰੀਮ ਕੋਰਟ ਨੇ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਦੀ ਸੋਧੀ ਹੋਈ ਪਟੀਸ਼ਨ ਅੱਜ ਸਵੀਕਾਰ ਕਰ ਲਈ ਅਤੇ ਕੇਂਦਰ ਸਰਕਾਰ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਕੋਲੋਂ ਦਸ ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨ ਵੀ ਅੰਜਾਰੀਆ ਦੇ ਬੈਂਚ ਨੇ ਕੇਂਦਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਸੋਧੀ ਹੋਈ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ ਅਤੇ ਮਾਮਲੇ ਦੀ ਸੁਣਵਾਈ 24 ਨਵੰਬਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਨੂੰ ਵੀ ਯਾਦ ਪੱਤਰ (ਕਿਸੇ ਸਵਾਲ ਜਾਂ ਟਿੱਪਣੀ ਦਾ ਜਵਾਬ) ਦਾਖ਼ਲ ਕਰਨ ਦੀ ਇਜਾਜ਼ਤ ਦਿੱਤੀ ਹੈ।
  LATEST UPDATES