View Details << Back    

ਨੌਜਵਾਨਾਂ ਲਈ ਵਿਦੇਸ਼ਾਂ ’ਚ ਨੌਕਰੀਆਂ ਦੇ ਰਾਹ ਖੋਲ੍ਹੇਗਾ ਭਾਰਤ: ਮੋਦੀ

  
  
Share
  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨੌਜਵਾਨਾਂ ਲਈ ਦੇਸ਼ ਅਤੇ ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਭਾਰਤ ਵੱਖ-ਵੱਖ ਦੇਸ਼ਾਂ ਨਾਲ ਵਪਾਰ ਅਤੇ ਗਤੀਸ਼ੀਲਤਾ ਸਮਝੌਤੇ ਕਰ ਰਿਹਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਮੋਦੀ ਨੇ 61,000 ਨੌਜਵਾਨਾਂ ਨੂੰ ਇਲੈਕਟ੍ਰਾਨਿਕ ਤਰੀਕੇ ਨਾਲ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ। ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਨੌਜਵਾਨ ਆਬਾਦੀ ਹੈ ਅਤੇ ਸਰਕਾਰ ਉਨ੍ਹਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਸਿਰਫ਼ ਨੌਕਰੀ ਨਾ ਸਮਝਣ, ਸਗੋਂ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਮੰਨਣ। ਉਨ੍ਹਾਂ ਨੇ ‘ਨਾਗਰਿਕ ਦੇਵੋ ਭਵ’ (ਨਾਗਰਿਕ ਰੱਬ ਬਰਾਬਰ ਹੈ) ਦਾ ਮੰਤਰ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਦੌਰਾਨ ਆਮ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇਣ।
  LATEST UPDATES