View Details << Back    

White House Shooting: ਵ੍ਹਾਈਟ ਹਾਊਸ ਨੇੜੇ ਚੈੱਕਪੁਆਇੰਟ ’ਤੇ ਗੋਲੀਬਾਰੀ ਕਰਨ ਵਾਲੇ ਸ਼ੱਕੀ ਦੀ ਪੁਲੀਸ ਹਮਲੇ ’ਚ ਮੌਤ

  
  
Share
  White House Shooting: ਅਮਰੀਕਾ ਦੇ ਰਾਸ਼ਟਰਪਤੀ ਭਵਨ ‘ਵ੍ਹਾਈਟ ਹਾਊਸ’ ਦੇ ਨੇੜੇ ਬਣੇ ਇੱਕ ਸੁਰੱਖਿਆ ਚੈੱਕਪੁਆਇੰਟ ’ਤੇ ਸ਼ਨੀਵਾਰ ਸ਼ਾਮ ਨੂੰ ਇੱਕ ਹਥਿਆਰਬੰਦ ਵਿਅਕਤੀ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਜਵਾਬੀ ਕਾਰਵਾਈ ਵਿੱਚ ਪੁਲੀਸ ਹੱਥੋਂ ਮੌਤ ਹੋ ਗਈ। ਅਮਰੀਕੀ ਸੀਕਰੇਟ ਸਰਵਿਸ ਵੱਲੋਂ ਜਾਰੀ ਬਿਆਨ ਮੁਤਾਬਕ, ਉਕਤ ਹਮਲਾਵਰ ਵ੍ਹਾਈਟ ਹਾਊਸ ਦੇ ਬਿਲਕੁਲ ਨਜ਼ਦੀਕ 17ਵੀਂ ਸਟ੍ਰੀਟ ਅਤੇ ਪੈਨਸਿਲਵੇਨੀਆ ਐਵੇਨਿਊ ਸਥਿਤ ਚੈੱਕਪੁਆਇੰਟ ਕੋਲ ਪਹੁੰਚਿਆ। ਉਸ ਨੇ ਅਚਾਨਕ ਆਪਣੇ ਬੈਗ ਵਿੱਚੋਂ ਬੰਦੂਕ ਕੱਢੀ ਅਤੇ ਉੱਥੇ ਤਾਇਨਾਤ ਸੁਰੱਖਿਆ ਕਰਮਚਾਰੀਆਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਕਰਦਿਆਂ ਸੀਕਰੇਟ ਸਰਵਿਸ ਦੇ ਅਧਿਕਾਰੀਆਂ ਨੇ ਵੀ ਸ਼ੱਕੀ ’ਤੇ ਗੋਲੀਆਂ ਚਲਾਈਆਂ, ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਹਸਪਤਾਲ ਲਿਜਾਣ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਗੋਲੀਬਾਰੀ ਦੌਰਾਨ ਉੱਥੋਂ ਲੰਘ ਰਿਹਾ ਇੱਕ ਰਾਹਗੀਰ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਹੈ, ਹਾਲਾਂਕਿ ਅਜੇ ਇਹ ਸਾਫ਼ ਨਹੀਂ ਹੋ ਸਕਿਆ ਕਿ ਉਸ ਨੂੰ ਹਮਲਾਵਰ ਦੀ ਗੋਲੀ ਲੱਗੀ ਜਾਂ ਪੁਲੀਸ ਦੀ ਜਵਾਬੀ ਫਾਇਰਿੰਗ ਦੌਰਾਨ।ਸੁਰੱਖਿਆ ਏਜੰਸੀਆਂ ਮੁਤਾਬਕ ਇਸ ਘਟਨਾ ਦੌਰਾਨ ਕੋਈ ਵੀ ਪੁਲੀਸ ਮੁਲਾਜ਼ਮ ਜਾਂ ਸੁਰੱਖਿਆ ਕਰਮੀ ਜ਼ਖ਼ਮੀ ਨਹੀਂ ਹੋਇਆ ਅਤੇ ਘਟਨਾ ਦੇ ਸਮੇਂ ਰਾਸ਼ਟਰਪਤੀ ਡੋਨਲਡ ਟਰੰਪ ਵ੍ਹਾਈਟ ਹਾਊਸ ਦੇ ਅੰਦਰ ਹੀ ਮੌਜੂਦ ਸਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ।
  LATEST UPDATES