View Details << Back    

Canada Wildfires: ਕੈਨੇਡਾ ਵਿੱਚ ਜੰਗਲੀ ਅੱਗ ਦਾ ਕਹਿਰ ਜਾਰੀ

  
  
Share
  Canada Wildfires Update: ਕੈਨੇਡਾ ਇਸ ਸਮੇਂ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਜੰਗਲੀ ਅੱਗ ਸੰਕਟਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ। ਬ੍ਰਿਟਿਸ਼ ਕੋਲੰਬੀਆ ਤੋਂ ਲੈ ਕੇ ਐਟਲਾਂਟਿਕ ਸੂਬਿਆਂ ਤੱਕ ਸੈਂਕੜਿਆਂ ਥਾਵਾਂ 'ਤੇ ਜੰਗਲਾਂ ਵਿੱਚ ਲੱਗੀਆਂ ਅੱਗਾਂ ਲਗਾਤਾਰ ਫੈਲ ਰਹੀਆਂ ਹਨ। ਅੰਕੜਿਆਂ ਅਨੁਸਾਰ ਦੇਸ਼ ਭਰ ਵਿੱਚ 950 ਤੋਂ ਵੱਧ ਥਾਵਾਂ ’ਤੇ ਜੰਗਲੀ ਅੱਗਾਂ ਲੱਗੀਆਂ ਹਨ, ਜਿਨ੍ਹਾਂ ਵਿੱਚੋਂ 241 ਥਾਵਾਂ ’ਤੇ ਅਜੇ ਵੀ ਕਾਬੂ ਤੋਂ ਬਾਹਰ ਹਨ। ਹੁਣ ਤੱਕ ਲਗਭਗ 29 ਲੱਖ (2.9 ਮਿਲੀਅਨ) ਹੈਕਟੇਅਰ ਜੰਗਲ ਸੜ ਕੇ ਸੁਆਹ ਹੋ ਚੁੱਕੇ ਹਨ, ਜਦਕਿ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣਾ ਪਿਆ ਹੈ। ਜੰਗਲੀ ਅੱਗਾਂ ਤੋਂ ਉੱਠ ਰਹੇ ਸੰਘਣੇ ਧੂੰਏਂ ਨੇ ਕਈ ਸੂਬਿਆਂ ਵਿੱਚ ਹਵਾ ਦੀ ਗੁਣਵੱਤਾ ਨੂੰ ਬਹੁਤ ਖ਼ਰਾਬ ਕਰ ਦਿੱਤਾ ਹੈ। ਐਨਵਾਇਰਨਮੈਂਟ ਐਂਡ ਕਲਾਈਮਟ ਚੇਂਜ ਕੈਨੇਡਾ ਵੱਲੋਂ ਕਈ ਖੇਤਰਾਂ ਲਈ ਏਅਰ ਕੁਆਲਿਟੀ ਅਲਰਟ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
  LATEST UPDATES