View Details << Back    

CM Bhagwant Mann ਦੀ ਪਤਨੀ 'ਤੇ ਜਬਰ-ਜਨਾਹ ਦਾ ਮਾਮਲਾ ਰਫ਼ਾ-ਦਫ਼ਾ ਕਰਨ ਲਈ 5 ਕਰੋੜ ਮੰਗਣ ਦੇ ਦੋਸ਼; ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ

  
  
Share
  ਕੌਮੀਂ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਤਨੀ ਵਿਰੁੱਧ ਉਨ੍ਹਾਂ ਦੋਸ਼ਾਂ ਦਾ ਨੋਟਿਸ ਲਿਆ ਹੈ ਕਿ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਇੱਕ ਕੇਸ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਕਮਿਸ਼ਨ ਨੂੰ ਪ੍ਰਾਪਤ ਸ਼ਿਕਾਇਤ ਅਨੁਸਾਰ ਕੇਸ ਨੂੰ ਦਬਾਉਣ ਦੇ ਦੋਸ਼ਾਂ ਬਾਰੇ ਪਟੀਸ਼ਨ ਪੰਜਾਬ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਸੀ। ਐੱਨ.ਐੱਚ.ਆਰ.ਸੀ. ਦੇ ਮੈਂਬਰ ਪ੍ਰਿਯੰਕ ਕਾਨੂੰਗੋ ਦੀ ਅਗਵਾਈ ਹੇਠਲੀ ਬੈਂਚ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (ਏ.ਟੀ.ਆਰ.) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਹ ਮਾਮਲਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਭੇਜ ਦਿੱਤਾ ਹੈ। ਕਮਿਸ਼ਨ ਕਾਰਵਾਈ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕਰੇਗਾ।
  LATEST UPDATES