View Details << Back    

Guru Nanak Gurpurab: ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ

  
  
Share
  Guru Nanak Gurpurab: ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸਨ।
  LATEST UPDATES