View Details << Back

NRIs ਲਈ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜ਼ਮੀਨ ਦਾ ਰਿਕਾਰਡ ਤੇ ਸ਼ਿਕਾਇਤਾਂ ਦਾ ਪਤਾ ਲਾਉਣ ਲਈ ਜਾਰੀ ਕੀਤਾ Whatsapp ਨੰਬਰ

  ਚੰਡੀਗੜ੍ਹ : ਪ੍ਰਵਾਸੀ ਭਾਰਤੀਆਂ (ਐੱਨਆਰਆਈਜ਼) ਦੀ ਸਹੂਲਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਨਆਰਆਈਜ਼ ਦੀਆਂ ਸ਼ਿਕਾਇਤਾਂ ਅਤੇ ਜ਼ਮੀਨ ਦੇ ਰਿਕਾਰਡ ਦਾ ਪਤਾ ਲਾਉਣ ਲਈ ਉਨ੍ਹਾਂ ਵਾਸਤੇ ਵਿਸ਼ੇਸ਼ ਹੈਲਪਲਾਈਨ ਨੰਬਰ ‘94641-00168’ ਦੀ ਸ਼ੁਰੂਆਤ ਕੀਤੀ। ਇਹ ਨੰਬਰ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਵਿਦੇਸ਼ਾਂ ਵਿਚ ਰਹਿ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਲਈ ਇਤਿਹਾਸਕ ਦਿਨ ਦੱਸਿਆ। ਉਨ੍ਹਾਂ ਨੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਇਸ ਸਮੁੱਚੀ ਪ੍ਰਕਿਰਿਆ ਦਾ ਮੁੱਖ ਉਦੇਸ਼ ਐੱਨਆਰਆਈਜ਼ ਦੀਆਂ ਸੇਵਾਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਦੁਨੀਆ ਭਰ ਵਿਚ ਸਰਦਾਰੀ ਕਾਇਮ ਕਰਨ ਵਾਲੇ ਪਰਵਾਸੀ ਪੰਜਾਬੀਆਂ ਦੇ ਭਾਈਚਾਰੇ ਨੂੰ ਆਪਣੇ ਵਤਨ ਆਉਣ ਮੌਕੇ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਮਾਨ ਨੇ ਕਿਹਾ ਕਿ ਐੱਨਆਰਆਈਜ਼ ਨੇ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਿਤ ਭਾਵਨਾ ਅਤੇ ਸਿਰੜ ਨਾਲ ਦੁਨੀਆ ਭਰ ਵਿਚ ਬੁਲੰਦੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਪਰਵਾਸੀ ਪੰਜਾਬੀ ਨੂੰ ਆਪਣੇ ਜੱਦੀ ਘਰ ਵਿਚ ਆਉਣ ਸਮੇਂ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜੇਕਰ ਐਨ.ਆਰ.ਆਈਜ਼ ਦੀਆਂ ਕੋਈ ਸ਼ਿਕਾਇਤਾਂ ਹਨ, ਤਾਂ ਉਸ ਦੇ ਛੇਤੀ ਤੋਂ ਛੇਤੀ ਹੱਲ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
  ਖਾਸ ਖਬਰਾਂ