View Details << Back

ਮੋਰੇ ਨੂੰ ਹਟਾਇਆ, ਅਨਿਲ ਕੁਮਾਰ ਸਿੰਘ ਨੂੰ ਸੇਵਾਵਾਂ ਵਿਭਾਗ ਦਾ ਸਕੱਤਰ ਲਾਇਆ; ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਸਰਕਾਰ ਦਾ ਵੱਡਾ ਕਦਮ

  ਨਵੀਂ ਦਿੱਲੀ : ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਦੇ ਕੁਝ ਘੰਟਿਆਂ ਦੇ ਅੰਦਰ ਹੀ ਸੇਵਾ ਵਿਭਾਗ ਦੇ ਸਕੱਤਰ ਆਸ਼ੀਸ਼ ਮੋਰੇ ਨੂੰ ਹਟਾ ਦਿੱਤਾ। ਇਸ ਦੇ ਨਾਲ ਹੀ ਅਨਿਲ ਕੁਮਾਰ ਸਿੰਘ ਨੂੰ ਸੇਵਾ ਵਿਭਾਗ ਦਾ ਨਵਾਂ ਸਕੱਤਰ ਬਣਾਇਆ ਗਿਆ ਹੈ। ਅਨਿਲ ਕੁਮਾਰ ਸਿੰਘ 1995 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਦਿੱਲੀ ਜਲ ਬੋਰਡ ਦੇ ਸੀਈਓ ਰਹਿ ਚੁੱਕੇ ਹਨ।

ਕੇਜਰੀਵਾਲ ਸਰਕਾਰ ਨੂੰ ਟਰਾਂਸਫਰ-ਪੋਸਟਿੰਗ ਦਾ ਅਧਿਕਾਰ ਮਿਲਿਆ

ਦੱਸ ਦੇਈਏ ਕਿ ਦਿੱਲੀ 'ਚ ਪ੍ਰਸ਼ਾਸਨਿਕ ਸੇਵਾਵਾਂ ਦੇ ਕੰਟਰੋਲ ਨੂੰ ਲੈ ਕੇ ਕੇਜਰੀਵਾਲ ਸਰਕਾਰ ਅਤੇ ਕੇਂਦਰ ਵਿਚਾਲੇ ਚੱਲ ਰਹੇ ਵਿਵਾਦ 'ਤੇ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਆਪਣਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅਸਲ ਸ਼ਕਤੀ ਦਿੱਲੀ ਦੀ ਚੁਣੀ ਹੋਈ ਸਰਕਾਰ ਕੋਲ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਦੇ ਨਾਲ ਕਿਹਾ ਕਿ ਅਸਲ ਸ਼ਕਤੀ ਚੁਣੀ ਹੋਈ ਸਰਕਾਰ ਕੋਲ ਹੋਣੀ ਚਾਹੀਦੀ ਹੈ ਅਤੇ ਉਸ ਕੋਲ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਹੋਵੇਗਾ।
  ਖਾਸ ਖਬਰਾਂ