View Details << Back

Pakistan 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਧਮਾਕਾ, ਬਲੋਚਿਸਤਾਨ 'ਚ ਸਿਆਸੀ ਪਾਰਟੀ ਦੇ ਦਫ਼ਤਰ ਨੂੰ ਬਣਾਇਆ ਨਿਸ਼ਾਨਾ; 25 ਦੀ ਮੌਤ

  ਬਲੋਚਿਸਤਾਨ : ਪਾਕਿਸਤਾਨ 'ਚ ਚੋਣਾਂ ਤੋਂ ਇਕ ਦਿਨ ਪਹਿਲਾਂ ਬਲੋਚਿਸਤਾਨ 'ਚ ਧਮਾਕਾ ਹੋਇਆ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਬਲੋਚਿਸਤਾਨ 'ਚ ਇਕ ਸਿਆਸੀ ਪਾਰਟੀ ਦੇ ਦਫ਼ਤਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜਿਸ 'ਚ 25 ਲੋਕਾਂ ਦੀ ਮੌਤ ਹੋ ਗਈ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਬੁੱਧਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਸਿਆਸੀ ਪਾਰਟੀ ਦੇ ਦਫ਼ਤਰ ਦੇ ਬਾਹਰ ਹੋਇਆ। ਇਸ ਧਮਾਕੇ 'ਚ 25 ਲੋਕ ਮਾਰੇ ਗਏ ਸਨ ਤੇ ਕਈ ਜ਼ਖਮੀ ਹੋ ਗਏ ਸਨ। ਡਿਪਟੀ ਕਮਿਸ਼ਨਰ ਜੁਮਾ ਦਾਦ ਖਾਨ ਨੇ ਦੱਸਿਆ ਕਿ ਬਲੋਚਿਸਤਾਨ ਦੇ ਪਿਸ਼ੀਨ ਜ਼ਿਲ੍ਹੇ ਦੇ ਨੋਕੰਦੀ ਇਲਾਕੇ ਵਿੱਚ ਸਥਿਤ ਉਮੀਦਵਾਰ ਦੇ ਦਫ਼ਤਰ ਵਿੱਚ ਧਮਾਕਾ ਹੋਇਆ, ਜਿਸ ਵਿੱਚ 25 ਲੋਕਾਂ ਦੀ ਜਾਨ ਚਲੀ ਗਈ।
  ਖਾਸ ਖਬਰਾਂ