View Details << Back

ਪੀ ਯੂ: ਤਿਵਾੜੀ ਉਪ ਰਾਸ਼ਟਰਪਤੀ ਨੂੰ ਮਿਲੇ

  ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਦਾ ਢਾਂਚ ਭੰਗ ਕਰਨ ਸਬੰਧੀ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਮਾਮਲਾ ਲਗਾਤਾਰ ਭਖ਼ ਰਿਹਾ ਹੈ। ਅੱਜ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ ਪੀ ਰਾਧਾ ਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਕੋਲ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਮੁੱਦਾ ਚੁੱਕਿਆ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਯੂਨੀਵਰਸਿਟੀ ਦੇ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਉਂਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀਜ਼ ਨੂੰ ਬਦਲਣ ਵਾਲੇ ਆਪਣੇ ਹਾਲੀਆ ਨੋਟੀਫਿਕੇਸ਼ਨ ਨੂੰ ਵਾਪਸ ਲਵੇ।
  ਖਾਸ ਖਬਰਾਂ