View Details << Back

LPU and Chitkara University Case: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ SUO MOTU ਨੋਟਿਸ

  ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਪੂਰੇ ਮਾਮਲੇ ’ਤੇ ਸੂਓ ਮੋਟੋ (SUO MOTO) ਨੋਟਿਸ ਲਿਆ ਹੈ। ਕਮਿਸ਼ਨ ਨੇ ਦੋਵਾਂ ਵੱਡੀਆਂ ਯੂਨੀਵਰਸਿਟੀਆਂ ਦੇ ਕੈਂਪਸਾਂ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ ਤੇ ਪੁਲੀਸ ਕਾਰਵਾਈ ਬਾਰੇ ਜਵਾਬ ਮੰਗਿਆ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਘਟਨਾਵਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਆਖਿਆ, “ਅਸੀਂ ਇਸ ਪੂਰੇ ਮਾਮਲੇ ’ਤੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਵਿਸਥਾਰਤ ਸਪੱਸ਼ਟੀਕਰਨ, ਦਰਜ FIRs ਦੀਆਂ ਕਾਪੀਆਂ ਅਤੇ ਦੋਵਾਂ ਕੈਂਪਸਾਂ ਵਿੱਚ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸੁਰੱਖਿਆ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਦੀਆਂ ਵਿਆਪਕ ਰਿਪੋਰਟਾਂ ਤਲਬ ਕੀਤੀਆਂ ਹਨ। ਸਾਡੇ ਲਈ ਵਿਦਿਆਰਥਣਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਪਹਿਲ ਹੈ ਅਤੇ ਇਸ ਮਾਮਲੇ ਵਿੱਚ ਜਵਾਬਦੇਹੀ ਤੇ ਪਾਰਦਰਸ਼ਤਾ ਅਤਿ ਜ਼ਰੂਰੀ ਹੈ।”
  ਖਾਸ ਖਬਰਾਂ