View Details << Back

ਟਰੂਡੋ ਦਾ ਵੱਡਾ ਬਿਆਨ, ਕਿਹਾ-ਵੱਧ ਤੋਂ ਵੱਧ ਯੂਕ੍ਰੇਨੀ ਲੋਕਾਂ ਨੂੰ ਦੇਸ਼ 'ਚ ਦੇਵਾਂਗੇ ਸ਼ਰਨ

  ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪੋਲੈਂਡ ਦੌਰੇ ਦੌਰਾਨ ਵੀਰਵਾਰ ਨੂੰ ਕਿਹਾ ਕਿ ਯੂਕ੍ਰੇਨ ਵਿੱਚ ਜੰਗ ਕਾਰਨ ਦੇਸ਼ ਛੱਡਣ ਵਾਲੇ ਲੋਕਾਂ ਵਿਚੋਂ ਵੱਧ ਤੋਂ ਵੱਧ ਸ਼ਰਨਾਰਥੀਆਂ ਨੂੰ ਕੈਨੇਡਾ ਸ਼ਰਨ ਦੇਵੇਗਾ। ਟਰੂਡੋ ਨੇ ਕਿਹਾ ਕਿ ਜ਼ਿੰਦਾ ਰਹਿ ਲਈ ਆਪਣਾ ਸਭ ਕੁਝ ਪਿੱਛੇ ਛੱਡ ਕੇ ਦੇਸ਼ ਛੱਡ ਕੇ ਦੇਸ਼ ਵਿਚੋਂ ਨਿਕਲ ਰਹੇ ਯੂਕ੍ਰੇਨ ਦੇ ਲੱਖਾਂ ਲੋਕਾਂ ਨੂੰ ਸਾਡਾ ਦਿਲ ਦੁਖੀ ਹੋ ਜਾਂਦਾ ਹੈ। ਟਰੂਡੋ ਨੇ ਪੋਲੈਂਡ 'ਚ ਕਿਹਾ ਕਿ ਕੈਨੇਡਾ ਮਦਦ ਕਰੇਗਾ, ਕੈਨੇਡਾ ਤੁਹਾਡੀ ਮਦਦ ਲਈ ਇੱਥੇ ਮੌਜੂਦ ਹੈ।
ਪੋਲੈਂਡ ਨਾਰਥ ਐਟਲਾਂਟਿਕ ਟ੍ਰੀਟੀ ਆਰਗੇਨਾਈਜ਼ੇਸ਼ਨ (ਨਾਟੋ) ਦਾ ਮੈਂਬਰ ਹੈ, ਜਿਸ ਦੀ ਸਰਹੱਦ ਯੂਕ੍ਰੇਨ ਨਾਲ ਲੱਗਦੀ ਹੈ। 24 ਫਰਵਰੀ ਨੂੰ ਰੂਸੀ ਫ਼ੌਜਾਂ ਦੇ ਯੂਕ੍ਰੇਨ 'ਤੇ ਹਮਲਾ ਕਰਨ ਤੋਂ ਬਾਅਦ ਲਗਭਗ 15 ਲੱਖ ਲੋਕਾਂ ਨੇ ਪੋਲੈਂਡ ਵਿੱਚ ਸ਼ਰਨ ਲਈ ਹੈ। ਪੋਲੈਂਡ ਦੇ ਰਾਸ਼ਟਰਪਤੀ ਆਂਦਰੇਜ਼ ਡੂਡਾ ਅਤੇ ਪ੍ਰਧਾਨ ਮੰਤਰੀ ਮੈਟਿਊਜ਼ ਜੈਕਬ ਮੋਰਾਵੀਕੀ ਨਾਲ ਗੱਲਬਾਤ ਦੌਰਾਨ ਟਰੂਡੋ ਨੇ ਸ਼ਰਨਾਰਥੀਆਂ ਨੂੰ ਪਨਾਹ ਦੇਣ ਲਈ ਪੋਲੈਂਡ ਦੀ ਮਦਦ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਨੇ ਯੂਕ੍ਰੇਨ ਦਾ ਸਮਰਥਨ ਕਰਨ ਅਤੇ ਰੂਸ 'ਤੇ ਸਖ਼ਤ ਪਾਬੰਦੀਆਂ ਨੂੰ ਜਾਰੀ ਰੱਖਣ ਦੇ ਤਰੀਕਿਆਂ 'ਤੇ ਵੀ ਚਰਚਾ ਕੀਤੀ। ਟਰੂਡੋ ਨੇ ਵਾਰਸਾ ਵਿੱਚ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਵੀ ਮੁਲਾਕਾਤ ਕੀਤੀ। ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਰਨਾਰਥੀਆਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦੇਣ ਲਈ ਇਮੀਗ੍ਰੇਸ਼ਨ ਪ੍ਰਕਿਰਿਆਵਾਂ ਨੂੰ ਤੇਜ਼ ਕਰ ਰਹੀ ਹੈ, ਜਿੱਥੇ ਯੂਕ੍ਰੇਨੀ ਮੂਲ ਦੇ ਬਹੁਤ ਸਾਰੇ ਲੋਕ ਰਹਿੰਦੇ ਹਨ।
  ਖਾਸ ਖਬਰਾਂ