View Details << Back

ਚਰਨਜੀਤ ਸਿੰਘ ਚੰਨੀ ਨੇ ਬੁਲਾਈ ਮੰਤਰੀ ਮੰਡਲ ਦੀ ਬੈਠਕ, ਰਾਜਪਾਲ ਨੂੰ ਸੌਂਪ ਸਕਦੇ ਨੇ ਅਸਤੀਫ਼ਾ

  ਚੋਣ ਨਤੀਜਿਆਂ ਦੇ ਐਲਾਨ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 11 ਮਾਰਚ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾ ਲਈ ਹੈ। ਸਵੇਰੇ ਕਰੀਬ 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਤੋਂ ਬਾਅਦ ਮੰਤਰੀ ਮੰਡਲ ਦੀ ਇਸ ਬੈਠਕ ਵਿਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਸਕਦੇ ਹਨ। ਹਾਲਾਂਕਿ ਹਾਲੇ ਤੱਕ ਰਾਜਪਾਲ ਨਾਲ ਮੁਲਾਕਾਤ ਲਈ ਕੋਈ ਸਮਾਂ ਤੈਅ ਨਹੀਂ ਕੀਤਾ ਗਿਆ ਹੈ ਪਰ ਕਿਹਾ ਜਾ ਰਿਹਾ ਹੈ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਚੰਨੀ ਰਾਜਪਾਲ ਨਾਲ ਮੁਲਾਕਾਤ ਕਰ ਸਕਦੇ ਹਨ। ਬੇਸ਼ੱਕ ਰਾਜਪਾਲ ਅਸਤੀਫ਼ਾ ਸਵੀਕਾਰ ਕਰ ਸਕਦੇ ਹਨ ਪਰ ਜਦੋਂ ਤੱਕ ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਰੋਹ ਨਹੀਂ ਹੁੰਦਾ, ਤਦ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁਰਸੀ ਸੰਭਾਲਣ ਦਾ ਸਮਾਂ ਦਿੱਤਾ ਜਾ ਸਕਦਾ ਹੈ।
  ਖਾਸ ਖਬਰਾਂ