View Details << Back

ਚੀਨ ਦੇ ਪ੍ਰਧਾਨ ਮੰਤਰੀ ਨੇ ਯੂਕ੍ਰੇਨ ਦੀ ਸਥਿਤੀ 'ਤੇ ਜਤਾਈ ਚਿੰਤਾ, ਰੂਸ 'ਤੇ ਪਾਬੰਦੀਆਂ ਨੂੰ ਦੱਸਿਆ ਗਲਤ

  ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਆਂਗ ਨੇ ਯੂਕ੍ਰੇਨ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਸ਼ੁੱਕਰਵਾਰ ਨੂੰ ਸ਼ਾਂਤੀ ਬਹਾਲ ਕਰਨ ਲਈ ‘ਸਕਾਰਾਤਮਕ ਭੂਮਿਕਾ’ ਨਿਭਾਉਣ ਦੀ ਪੇਸ਼ਕਸ਼ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਰੂਸ ਖ਼ਿਲਾਫ਼ ਅਮਰੀਕਾ ਅਤੇ ਯੂਰਪੀਅਨ ਯੂਨੀਅਨ ਦੀਆਂ ਪਾਬੰਦੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਇਹ ਕੋਵਿਡ-19 ਗਲੋਬਲ ਮਹਾਮਾਰੀ ਦੇ ਪ੍ਰਭਾਵਾਂ ਤੋਂ ਉਭਰ ਰਹੀ ਵਿਸ਼ਵ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾਉਣਗੀਆਂ।
ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨੇ ਸਾਲਾਨਾ ਸੰਸਦ ਸੈਸ਼ਨ ਦੀ ਸਮਾਪਤੀ 'ਤੇ ਇਕ ਨਿਊਜ਼ ਕਾਨਫਰੰਸ ਨੂੰ ਕਿਹਾ ਕਿ ਚੀਨ ਨੇ ਯੂਕ੍ਰੇਨ ਵਿਚ ਵੱਡੇ ਮਾਨਵਤਾਵਾਦੀ ਸੰਕਟ ਨੂੰ ਰੋਕਣ ਲਈ ਬਹੁਤ ਜ਼ਿਆਦਾ ਸੰਜਮ ਦੀ ਮੰਗ ਕੀਤੀ ਹੈ। ਲੀ ਨੇ ਕਿਹਾ ਕਿ ਯੂਕ੍ਰੇਨ ਦੀ ਮੌਜੂਦਾ ਸਥਿਤੀ ਗੰਭੀਰ ਹੈ ਅਤੇ ਚੀਨ ਇਸ ਨੂੰ ਲੈ ਕੇ ਡੂੰਘੀ ਚਿੰਤਾ ਵਿਚ ਹੈ। ਰੂਸ ਦੇ 24 ਫਰਵਰੀ ਨੂੰ ਯੂਕ੍ਰੇਨ ਵਿਚ ਫ਼ੌਜੀ ਕਾਰਵਾਈ ਸ਼ੁਰੂ ਕਰਨ ਦੇ ਬਾਅਦ ਤੋਂ ਅਮਰੀਕਾ, ਯੂਰਪੀ ਸੰਘ ਅਤੇ ਸਬੰਧਤ ਦੇਸ਼ਾਂ ਨੇ ਰੂਸ ਨੂੰ ਅੰਤਰਰਾਸ਼ਟਰੀ ਬੈਂਕਿੰਗ ਪ੍ਰਣਾਲੀ 'ਸਵਿਫਟ' ਤੋਂ ਉਸ ਦੇ ਵੱਖ ਕਰਨ ਸਮੇਤ ਲਗਭਗ ਸਾਰੇ ਖੇਤਰਾਂ ਵਿਚ ਉਸ ਖ਼ਿਲਾਫ਼ ਸਖ਼ਤ ਪਾਬੰਦੀਆਂ ਲਗਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਚੀਨ ਸੰਕਟ ਦੇ ਸ਼ਾਂਤਮਈ ਹੱਲ ਲਈ ਸਾਰੇ ਯਤਨਾਂ ਦਾ ਸਮਰਥਨ ਕਰਦਾ ਹੈ ਅਤੇ ਇਸ ਵਿੱਚ ਸਕਾਰਾਤਮਕ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਸਥਿਤੀ ਆਮ ਵਾਂਗ ਹੋ ਜਾਵੇਗੀ ਅਤੇ ਪਹਿਲਾਂ ਵਾਂਗ ਸ਼ਾਂਤੀ ਕਾਇਮ ਹੋਵੇਗੀ।
  ਖਾਸ ਖਬਰਾਂ