View Details << Back

ਸਵੇਰੇ ਉੱਠਦੇ ਸਾਰ ਜਾਣੋ ਕਿਉਂ ਆਉਂਦੀ ਹੈ ਮੂੰਹ ‘ਚੋਂ ‘ਬਦਬੂ’, ਦੂਰ ਕਰਨ ਲਈ ਅਪਣਾਓ ਇਹ ਨੁਸਖ਼ੇ

  ਸਵੇਰੇ ਉੱਠਦੇ ਸਾਰ ਮੂੰਹ ‘ਚੋਂ ਬਦਬੂ ਆਉਣਾ ਆਮ ਗੱਲ ਹੈ। ਸਵੇਰੇ ਬਰੱਸ਼ ਜਾਂ ਕੁਰਲੀ ਕਰਨ ਨਾਲ ਤਾਜ਼ਾ ਸਾਹ ਆਉਣ ਦੇ ਨਾਲ-ਨਾਲ ਮੂੰਹ ਦੀ ਬਦਬੂ ਦੂਰ ਹੋ ਜਾਂਦੀ ਹੈ। ਰਾਤ ਨੂੰ ਸੌਂਦੇ ਸਮੇਂ ਸਾਹ 'ਚੋਂ ਸਾਹ ’ਚੋਂ ਕਿਸੇ ਤਰ੍ਹਾਂ ਦੀ ਕੋਈ ਬਦਬੂ ਨਹੀਂ ਆਉਂਦੀ ਪਰ ਸਵੇਰੇ ਮੂੰਹ ’ਚੋਂ ਬਦਬੂ ਆਉਣੀ ਸ਼ੁਰੂ ਹੋ ਜਾਂਦੀ ਹੈ। ਕੁਝ ਲੋਕਾਂ ਦੇ ਮੂੰਹ 'ਚੋਂ ਸਾਰਾ ਦਿਨ ਬਦਬੂ ਆਉਂਦੀ ਹੈ, ਜਿਸ ਨਾਲ ਗੱਲ ਕਰਨ 'ਚ ਪ੍ਰੇਸ਼ਾਨੀ ਹੁੰਦੀ ਹੈ। ਦਫ਼ਤਰੀ ਮੀਟਿੰਗ 'ਚ ਇਸ ਵਜ੍ਹਾ ਨਾਲ ਕਈ ਲੋਕ ਸ਼ਰਮਿੰਦੇ ਹੁੰਦੇ ਹਨ। ਬਰੱਸ਼ ਨਾਲ ਦੰਦ ਸਾਫ਼ ਕਰਕੇ ਕੁਝ ਰਾਹਤ ਤਾਂ ਮਿਲ ਜਾਂਦੀ ਹੈ ਪਰ ਤੁਸੀਂ ਰੋਜ਼ਾਨਾ ਛੋਟੇ-ਛੋਟੇ ਘਰੇਲੂ ਉਪਾਅ ਅਪਣਾ ਕੇ ਹਮੇਸ਼ਾ ਲਈ ਇਸ ਬਦਬੂ ਤੋਂ ਛੁਟਕਾਰਾ ਪਾ ਸਕਦੇ ਹੋ।
ਮੂੰਹ ‘ਚੋਂ ਬਦਬੂ ਆਉਣ ਦੇ ਕਾਰਨ
ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਸਵੇਰੇ ਉੱਠਦੇ ਸਾਰ ਮੂੰਹ ਦੀ ਬਦਬੂ ਦਾ ਜ਼ਿਆਦਾ ਸਾਹਮਣਾ ਕਰਨਾ ਪੈਂਦਾ ਹੈ। ਜੇ ਅਸੀਂ ਇਸਦੇ ਕਾਰਨ ਬਾਰੇ ਗੱਲ ਕਰੀਏ ਤਾਂ ਇਸਦਾ ਕਾਰਨ ਮੂੰਹ ਨੂੰ ਚੰਗੀ ਤਰ੍ਹਾਂ ਸਾਫ਼ ਨਾ ਕਰਨਾ ਜਾਂ ਸਾਹ ਲੈਣ ਦੇ ਤਰੀਕੇ ਨਾਲ ਜੁੜਿਆ ਹੋਇਆ ਹੈ।
. ਚੰਗੀ ਤਰ੍ਹਾਂ ਬੁਰਸ਼ ਨਾ ਕਰਨ ਨਾਲ ਇਹ ਸਮੱਸਿਆ ਹੋ ਸਕਦੀ ਹੈ।
. ਜੋ ਲੋਕ ਸੌਣ ਵੇਲੇ ਨੱਕ ਦੀ ਬਜਾਏ ਮੂੰਹ ਰਾਹੀਂ ਸਾਹ ਲੈਂਦੇ ਹਨ, ਜਿਸ ਕਾਰਨ ਖਰਾਟੇ ਲੈਣ ਵਾਲੇ ਲੋਕਾਂ ਦੇ ਮੂੰਹ ਤੋਂ ਬਦਬੂ ਆਉਣ ਲੱਗਦੀ ਹੈ।
. ਮਾਹਰਾਂ ਅਨੁਸਾਰ ਉਹ ਲੋਕ ਜਿਹੜੇ ਜ਼ਿਆਦਾ ਦਵਾਈਆਂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਵੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
. ਕਿਸੀ ਵੀ ਤਰ੍ਹਾਂ ਦੀ ਐਲਰਜ਼ੀ ਜਾਂ ਸਿਗਰੇਟ ਪੀਣ ਵਾਲੇ ਲੋਕਾਂ ਦੇ ਬਹੁਤ ਬਦਬੂ ਆਉਣ ਦੀ ਸਮੱਸਿਆ ਵੀ ਹੁੰਦੀ ਹੈ।
  ਖਾਸ ਖਬਰਾਂ