View Details << Back

ਕੈਨੇਡਾ: ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖ਼ਮੀ

  ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ‘ਦਿ ਕੈਨੇਡੀਅਨ ਪ੍ਰੈਸ’ ਦੀ ਖ਼ਬਰ ਅਨੁਸਾਰ, ਇਹ ਹਾਦਸਾ ਦੱਖਣੀ ਓਂਟਾਰੀਓ ਦੇ ਕਵਿੰਟੇ ਵੇਸਟ ਸ਼ਹਿਰ ਵਿੱਚ ਰਾਜਮਾਰਗ 401 ’ਤੇ ਇਕ ਵੈਨ ਅਤੇ ਟਰੈੱਕਟਰ ਵਿਚਾਲੇ ਸ਼ਨਿਚਰਵਾਰ ਨੂੰ ਟੱਕਰ ਹੋਣ ਕਾਰਨ ਵਾਪਰਿਆ। ਪੁਲੀਸ ਅਨੁਸਾਰ ਹਾਦਸੇ ਵਿੱਚ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਣਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਦੀ ਉਮਰ 21-24 ਸਾਲ ਵਿਚਾਲੇ ਸੀ। ਇਹ ਸਾਰੇ ਗ੍ਰੇਟਰ ਟੋਰਾਂਟੋ ਅਤੇ ਮੋਂਟਰੀਅਲ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀ ਸਨ। ਕੈਨੇਡਾ ਵਿਚਲੇ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਇਸ ਘਟਨਾ ਨੂੰ ‘ਦਿਲ ਦਹਿਲਾਉਣ ਵਾਲੀ ਤ੍ਰਾਸਦੀ’ ਕਰਾਰ ਦਿੱਤਾ ਹੈ।
ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸੋਮਵਾਰ ਨੂੰ ਇਸ ਘਟਨਾ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਟਵੀਟ ਕੀਤਾ ਕਿ ਉਹ ਇਸ ਹਾਦਸੇ ਤੋਂ ਬਹੁਤ ਦੁਖੀ ਹਨ ਤੇ ਉਹ ਪਰਿਵਾਰ ਨਾਲ ਦੁੱਖ ਪ੍ਰਗਟਾਉਂਦੇ ਹਨ। ਉਹ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਨ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾਵੇਗੀ।
  ਖਾਸ ਖਬਰਾਂ