View Details << Back

ਹੁਣ ਅਮਰੀਕਾ ਦੇ ਟਰੱਕ ਡਰਾਈਵਰਾਂ ਨੇ ਸਰਕਾਰ ਖ਼ਿਲਾਫ਼ ਖ਼ੋਲ੍ਹਿਆ ਮੋਰਚਾ, ਵਾਸ਼ਿੰਗਟਨ 'ਚ ਲਾਇਆ ਜਾਮ

  ਕੋਰੋਨਾ ਵੈਕਸੀਨ ਹੁਕਮ ਅਤੇ ਹੋਰ ਸਬੰਧਤ ਪਾਬੰਦੀਆਂ ਦੇ ਵਿਰੋਧ ਵਿਚ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਜਾਮ ਲਗਾ ਦਿੱਤਾ ਹੈ। ਟਰੱਕ ਡਰਾਈਵਰਾਂ ਨੇ ਇਸ ਨੂੰ "The People's Convoy" ਦਾ ਨਾਂ ਦਿੱਤਾ ਹੈ।
NBC ਨਿਊਜ਼ ਚੈਨਲ ਨੇ ਮੰਗਲਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਿਪੋਰਟ ਵਿਚ ਕਿਹਾ ਗਿਆ ਸੀ ਕਿ ਟਰੱਕ ਡਰਾਈਵਰਾਂ ਦੇ ਕਾਫਲੇ ਨੇ ਵਾਸ਼ਿੰਗਟਨ ਦੇ ਕੁਝ ਹਿੱਸਿਆਂ ਵਿਚ ਟ੍ਰੈਫਿਕ ਜਾਮ ਲਗਾ ਦਿੱਤਾ ਹੈ, ਕਿਉਂਕਿ ਪੁਲਸ ਨੇ ਉਨ੍ਹਾਂ ਨੂੰ ਸ਼ਹਿਰ ਵਿਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਹੈ।
ਰਿਪੋਰਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਪੁਲਸ ਨੇ ਕਈ ਸੜਕਾਂ ਅਤੇ ਚੌਰਾਹਿਆਂ 'ਤੇ ਨਾਕਾਬੰਦੀ ਕਰ ਦਿੱਤੀ ਹੈ, ਪਰ ਰਿਪੋਰਟ ਵਿਚ ਕੋਈ ਖ਼ਾਸ ਸੂਚੀ ਨਹੀਂ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਵਾਸ਼ਿੰਗਟਨ ਸ਼ਹਿਰ ਦੇ ਨੈਸ਼ਨਲ ਮਾਲ ਵਿਚ 2 ਹਫ਼ਤਿਆਂ ਦੇ ਲੰਬੇ ਵਿਰੋਧ ਪ੍ਰਦਰਸ਼ਨ ਲਈ ਇਕ ਅਰਜ਼ੀ ਦਿੱਤੀ ਸੀ, ਜਿਸ ਨੂੰ ਨੈਸ਼ਨਲ ਪਾਰਕ ਸਰਵਿਸ ਨੇ ਰੱਦ ਕਰ ਦਿੱਤਾ।
  ਖਾਸ ਖਬਰਾਂ