View Details << Back

ਦੇਸ਼ 'ਚ 180.97 ਕਰੋੜ ਤੋਂ ਵਧ ਲੋਕਾਂ ਨੂੰ ਲੱਗੇ ਕੋਰੋਨਾ ਟੀਕੇ, ਨਵੇਂ ਮਾਮਲਿਆਂ 'ਚ ਗਿਰਾਵਟ ਜਾਰੀ

  ਦੇਸ਼ ਭਰ 'ਚ ਰਾਸ਼ਟਰੀ ਕੋਰੋਨਾ ਟੀਕਾਕਰਨ ਮੁਹਿੰਮ ਦੇ ਅਧੀਨ 180.97 ਕਰੋੜ ਤੋਂ ਵਧ ਕੋਰੋਨਾ ਟੀਕੇ ਲਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ 7 ਵਜੇ ਤੱਕ 180 ਕਰੋੜ 97 ਲੱਖ 94 ਹਜ਼ਾਰ 588 ਕੋਰੋਨਾ ਟੀਕੇ ਲਾਏ ਗਏ ਹਨ। ਮੰਤਰਾਲਾ ਨੇ ਦੱਸਿਆ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਸੰਕਰਮਣ ਦੇ 2 ਹਜ਼ਾਰ 528 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਦੇ ਨਾਲ ਹੀ ਦੇਸ਼ 'ਚ ਕੋਰੋਨਾ ਰੋਗੀਆਂ ਦੀ ਗਿਣਤੀ 29 ਹਜ਼ਾਰ 181 ਰਹਿ ਗਈ ਹੈ। ਇਹ ਸੰਕ੍ਰਮਿਤ ਮਾਮਲਿਆਂ ਦਾ 0.07 ਫੀਸਦੀ ਹੈ। ਰੋਜ਼ਾਨਾ ਸੰਕਰਮਣ ਦਰ 0.40 ਫੀਸਦੀ ਹੋ ਗਈ ਹੈ।
ਮੰਤਰਾਲਾ ਅਨੁਸਾਰ ਇਸੇ ਮਿਆਦ 'ਚ ਤਿੰਨ ਹਜ਼ਾਰ 997 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 4 ਕਰੋੜ 24 ਲੱਖ 58 ਹਜ਼ਾਰ 543 ਲੋਕ ਕੋਰੋਨਾ ਤੋਂ ਉਭਰ ਚੁਕੇ ਹਨ। ਸਿਹਤਮੰਦ ਹੋਣ ਦੀ ਦਰ 98.73 ਫੀਸਦੀ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ 6 ਲੱਖ 33 ਹਜ਼ਾਰ 867 ਕੋਰੋਨਾ ਟੈਸਟ ਕੀਤੇ ਗਏ ਹਨ। ਦੇਸ਼ 'ਚ ਹੁਣ ਤੱਕ ਕੁੱਲ 78.18 ਕਰੋੜ ਤੋਂ ਵਧ ਕੋਰੋਨਾ ਟੈਸਟ ਕੀਤੇ ਗਏ ਹਨ।
  ਖਾਸ ਖਬਰਾਂ