View Details << Back

ਜੈਸ਼ੰਕਰ ਨੇ ਮਾਲਦੀਵ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, ਦੋਹਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਸਾਂਝੇਦਾਰੀ 'ਤੇ ਚਰਚਾ

  ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਐਤਵਾਰ ਨੂੰ ਅਡੂ ਸ਼ਹਿਰ ਵਿਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਿਸ਼ੇਸ਼ ਸਾਂਝੇਦਾਰੀ 'ਤੇ ਚਰਚਾ ਕੀਤੀ। ਜੈਸ਼ੰਕਰ ਸ਼ਨੀਵਾਰ ਨੂੰ ਇੱਥੇ ਪਹੁੰਚੇ ਸਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਰਾਸ਼ਟਰਪਤੀ ਸੋਲਿਹ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜੈਸ਼ੰਕਰ ਨੇ ਟਵੀਟ ਕੀਤਾ ਕਿ ਮਾਲਦੀਵ ਦੇ ਰਾਸ਼ਟਰਪਤੀ ਸੋਲਿਹ ਦੁਆਰਾ ਸਵਾਗਤ ਕਰਨਾ ਸਨਮਾਨ ਦੀ ਗੱਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਉਨ੍ਹਾਂ ਨੂੰ ਨਿੱਜੀ ਸ਼ੁਭਕਾਮਨਾਵਾਂ ਦਿੱਤੀਆਂ। ਦੋਹਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਸਾਂਝੇਦਾਰੀ 'ਤੇ ਚਰਚਾ ਕੀਤੀ, ਜਿਸ ਨੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਹੁਤ ਸਾਰੇ ਠੋਸ ਨਤੀਜੇ ਦਿੱਤੇ।
ਜੈਸ਼ੰਕਰ ਨੇ ਕਿਹਾ ਕਿ ਉਹਨਾਂ ਨੂੰ ਰਾਸ਼ਟਰਪਤੀ ਸੋਲਿਹ ਨਾਲ 'ਨੈਸ਼ਨਲ ਕਾਲਜ ਆਫ ਪੁਲਸ ਐਂਡ ਲਾਅ ਐਨਫੋਰਸਮੈਂਟ (NCPLE) ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਹਨਾਂ ਨੇ ਕਿਹਾ ਕਿ ਐੱਨਸੀਪੀਐੱਲਈ ਕਾਨੂੰਨ ਲਾਗੂ ਕਰਨ ਲਈ ਭਾਰਤ ਦੇ ਮਜ਼ਬੂਤ ਸਮਰਥਨ ਨੂੰ ਦਰਸਾਉਂਦਾ ਹੈ। ਜੈਸ਼ੰਕਰ ਨੇ ਸ਼ਨੀਵਾਰ ਨੂੰ ਮਾਲਦੀਵ ਦੇ ਵਿਦੇਸ਼ ਮੰਤਰੀ ਅਬਦੁੱਲਾ ਸ਼ਾਹਿਦ ਦੇ ਨਾਲ ਇੱਕ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਐਨਸੀਪੀਐਲਈ ਮਾਲਦੀਵ ਪੁਲਸ ਸੇਵਾ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਅਤੇ ਉਨ੍ਹਾਂ ਦੀ ਅਪਰਾਧ ਨਾਲ ਲੜਨ ਦੀਆਂ ਯੋਗਤਾਵਾਂ ਨੂੰ ਵਧਾਉਣ ਵਿੱਚ ਮਦਦ ਕਰੇਗਾ। ਉਹਨਾਂ ਨੇ ਇਕ ਹੋਰ ਟਵੀਟ ਵਿਚ ਕਿਹਾ ਕਿ ਇਸੇ ਤਰ੍ਹਾਂ ਅਡੂ ਰੋਡ ਪ੍ਰਾਜੈਕਟ ਦਾ ਭੂਮੀ ਪੂਜਨ ਸਾਡੀ ਵਿਕਾਸ ਸਾਂਝੇਦਾਰੀ 'ਤੇ ਜ਼ੋਰ ਦਿੰਦਾ ਹੈ। ਨਾਲ ਹੀ ਅੱਡੂ ਦੇ ਸੁਧਾਰ ਅਤੇ ਤੱਟ ਦੀ ਸੁਰੱਖਿਆ ਲਈ ਇਕ ਸਮਝੌਤੇ 'ਤੇ ਵੀ ਦਸਤਖ਼ਤ ਕੀਤੇ।
  ਖਾਸ ਖਬਰਾਂ