View Details << Back

CM ਭਗਵੰਤ ਮਾਨ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਬਾਰੇ ਕਰਨਗੇ ਉੱਚ ਪੱਧਰੀ ਬੈਠਕ

  ਜਲੰਧਰ : ਪੰਜਾਬ ’ਚ ਪੁਲਸ ਤੰਤਰ ’ਚ ਫੇਰਬਦਲ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਪ੍ਰੈਲ ਨੂੰ ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਬੈਠਕ ਸੱਦ ਲਈ ਹੈ। ਮੁੱਖ ਮੰਤਰੀ ਦੇ ਹੁਕਮਾਂ ’ਤੇ ਬੀਤੇ 2 ਦਿਨਾਂ ’ਚ ਵੱਖ-ਵੱਖ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਤਬਦੀਲ ਕਰ ਦਿੱਤੇ ਗਏ ਸਨ।
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਦਾ ਮੰਨਣਾ ਹੈ ਕਿ ਭਗਵੰਤ ਮਾਨ ਵੱਲੋਂ ਬੈਠਕ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰਨ ਦੇ ਨਾਲ-ਨਾਲ ਸੂਬੇ ਦੇ ਪੁਲਸ ਅਧਿਕਾਰੀਆਂ ਨੂੰ ਨਵੀਂ ਸਰਕਾਰ ਦੀਆਂ ਨੀਤੀਆਂ ਦੀ ਪਾਲਣਾ ਕਰਨ ਲਈ ਕਿਹਾ ਜਾਵੇਗਾ। ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਵੱਲੋਂ ਪੁਲਸ ਅਧਿਕਾਰੀਆਂ ਨੂੰ ਹਰ ਹਾਲ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸਖ਼ਤੀ ਨਾਲ ਬਣਾ ਕੇ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਪੁਲਸ ਅਧਿਕਾਰੀਆਂ ਨੂੰ ਸੂਬੇ ’ਚ ਗੈਂਗਸਟਰਾਂ ਦੇ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ ਜਾਵੇਗਾ।
  ਖਾਸ ਖਬਰਾਂ