View Details << Back

CM ਮਾਨ ਦਾ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਫ਼ੈਸਲਾ ਸ਼ਲਾਘਾਯੋਗ: ਵਿਧਾਇਕ ਜੀਵਨਜੋਤ

  ਹਲਕਾ ਈਸਟ ਤੋਂ ਕਾਂਗਰਸ ਅਤੇ ਅਕਾਲੀਆਂ ਦੇ ਵੱਡੇ ਲੀਡਰ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠਿਆ ਨੂੰ ਹਰਾਉਣ ਵਾਲੀ ਮਹਿਲਾ ਵਿਧਾਇਕ ਜੀਵਨਜੋਤ ਕੌਰ ਨੇ ਜਗ ਬਾਣੀ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਪੰਜਾਬ ਦੀ ਜਨਤਾ ਦੇ ਨਾਲ ਗਾਰੰਟੀ ਦੇ ਨਾਲ ਵਾਅਦੇ ਕੀਤੇ ਸਨ, ਉਹ ਉਨ੍ਹਾਂ ਨੇ ਇਕ ਮਹੀਨੇ ਦੇ ਅੰਦਰ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਜਿਹੜੇ ਵਿਰੋਧੀ ਕਹਿ ਰਹੇ ਸਨ ਕਿ ਇਹ ਸਭ ਗਾਰੰਟੀਆਂ ਝੂਠੀਆਂ ਹਨ, ਉਨ੍ਹਾਂ ਦੇ ਮੂੰਹ ’ਤੇ ਇਹ ਇਕ ਚਪੇੜ ਹੈ।
ਜੀਵਨਜੋਤ ਕੌਰ ਨੇ ਕਿਹਾ ਕਿ ਗਰੀਬ ਜਨਤਾ ਨੂੰ ਲਾਭ ਦੇਣ ਲਈ 30 ਦਿਨ ਦੇ ਰਿਪੋਰਟ ਕਾਰਡ ਵਿਚ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲਣ ਜਾ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਉੱਤੇ ਨੁਕੇਲ ਪਾਉਣ ਲਈ ਐਂਟੀ ਕਰੁਪਸ਼ਨ ਐਕਸ਼ਨ ਲਾਈਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਹੁਣ ਕਿਸੇ ਸਰਕਾਰੀ ਦਫ਼ਤਰ ਵਿਚ ਕੋਈ ਅਧਿਕਾਰੀ ਰਿਸ਼ਵਤ ਨਹੀਂ ਮੰਗ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਬੇਰੋਜ਼ਗਾਰ ਪੜ੍ਹੇ ਲਿਖੇ ਨੌਜਵਾਨਾਂ ਲਈ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਕਈ ਸਾਲਾਂ ਤੋਂ ਸਰਕਾਰੀ ਕੱਚੇ ਤੌਰ ’ਤੇ ਕੰਮ ਕਰਨ ਵਾਲੇ 35,000 ਹਜ਼ਾਰ ਠੇਕਾ ਆਧਾਰਿਤ ਕਰਮਚਾਰੀ ਹੁਣ ਰੇਗੂਲਰ ਹੋਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸਰਕਾਰੀ ਰਾਸ਼ਨ ਦੀਆਂ ਘਰਾਂ ਤੱਕ ਡਲਿਵਰੀ ਕਰਨ ਦਾ ਐਲਾਨ ਕੀਤਾ ਗਿਆ ਹੈ, ਉਹ ਵੀ ਜਲਦ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਦੀ ਮਨਮਰਜੀ ਖ਼ਤਮ ਕਰਨ ਲਈ ਪ੍ਰਾਈਵੇਟ ਸਕੂਲਾਂ ਨੂੰ ਫੀਸ ਨਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਹਰ ਵਿਧਾਇਕ ਦੇ ਦਰਵਾਜ਼ੇ ਹਰ ਵੋਟਰ ਦੀ ਸੇਵਾ ਲਈ 24 ਘੰਟੇ ਖੁੱਲ੍ਹੇ ਹਨ, ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਆਉਣ ਵਾਲੇ ਸਮਾਂ ਵਿੱਚ ਹਰ ਵਰਗ ਨੂੰ ਬਣਦੀ ਸਹੂਲਤ ਮਿਲੇਗੀ ਅਤੇ ਵਿਕਾਸ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
  ਖਾਸ ਖਬਰਾਂ